2 Peter 1:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸਦੇ ਗਿਆਨ ਦੁਆਰਾ ਜਿਸਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਉਹ ਦੀ ਈਸ਼ੁਰੀ ਸਮਰੱਥਾ ਨੇ ਸੱਭੋ ਕੁਝ ਜੋ ਜੀਵਨ ਅਤੇ ਭਗਤੀ ਨਾਲ ਵਾਸਤਾ ਰੱਖਦਾ ਹੈ ਸਾਨੂੰ ਓਸੇ ਦੇ ਗਿਆਨ ਦੇ ਦੁਆਰਾ ਦਿੱਤਾ ਹੈ ਜਿਹ ਨੇ ਆਪਣੇ ਹੀ ਪਰਤਾਪ ਅਤੇ ਗੁਣ ਨਾਲ ਸਾਨੂੰ ਸੱਦਿਆ
Punjabi ERV
ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋਡ਼ੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہدی اِلہٰی قُدرت نے اوہ سارِیاں شیواں جیہڑیاں زِندگی تے دِینداری دِیاں ہوندیاں نیں سانُوں اوہدی پہچان دی راہِیں دِتّیاں۔ جِس سانُوں اپنے خاص جلال تے نیکی دی راہِیں سدّیا۔
Punjabi Standard Bible (Punjabi Standard Bible) 2023
ਪ੍ਰਭੂ ਯਿਸੂ ਦੀ ਈਸ਼ਵਰੀ ਸਮਰੱਥਾ ਨੇ ਸਾਨੂੰ ਜੀਵਨ ਅਤੇ ਭਗਤੀ ਨਾਲ ਸੰਬੰਧਤ ਸਭ ਕੁਝ ਦਿੱਤਾ ਹੈ ਅਤੇ ਇਹ ਸਭ ਉਸ ਦੇ ਗਿਆਨ ਦੇ ਰਾਹੀਂ ਹੋਇਆ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਸਦਗੁਣ ਦੇ ਦੁਆਰਾ ਬੁਲਾਇਆ।