2 Peter 1:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਉਹਨਾਂ ਦੁਆਰਾ ਤੁਸੀਂ ਬ੍ਰਹਮ ਸੁਭਾਅ ਵਿੱਚ ਹਿੱਸਾ ਲੈ ਸਕੋ, ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਵਿੱਚ ਭ੍ਰਿਸ਼ਟਾਚਾਰ ਤੋਂ ਬਚ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ
Punjabi ERV
ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دی راہِیں اوس ساڈے نال قِیمتی تے بتھیرے وڈّے وعدے کِیتے۔ تاں جو اوہناں دی راہِیں تُسی اوس خرابی توں چُھٹ کے جیہڑی دُنیا وِچ بُری خواہش دے سببّوں اے۔ اوہناں دی راہِیں ذاتِ اِلہٰی وِچ سنگی ہو جاؤ۔
Punjabi Standard Bible (Punjabi Standard Bible) 2023
ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ।