2 Peter 2:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ
Punjabi ERV
ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹਡ਼ੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں اوس اُمّت وِچ جُھوٹھے نبی اُٹھے سن ایسے طرح تُہاڈے وِچ وی جُھوٹھے اُستاد ہون گے جیہڑے لُک چُھپ کے ہلاک کرن والِیاں بِدعتاں کڈھن گے۔ تے اوس مالک دا اِنکار کرن گے جِس اوہناں نُوں مُل لیا سی تے اپنے آپ نُوں شتابی ہلاکت وِچ سُٹّن گے۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਉਨ੍ਹਾਂ ਵਿੱਚ ਝੂਠੇ ਨਬੀ ਸਨ ਉਸੇ ਤਰ੍ਹਾਂ ਤੁਹਾਡੇ ਵਿਚਕਾਰ ਵੀ ਝੂਠੇ ਸਿੱਖਿਅਕ ਹੋਣਗੇ। ਉਹ ਨਾਸ ਕਰਨ ਵਾਲੀਆਂ ਸਿੱਖਿਆਵਾਂ ਗੁਪਤ ਰੂਪ ਵਿੱਚ ਲੈ ਕੇ ਆਉਣਗੇ ਅਤੇ ਇੱਥੋਂ ਤੱਕ ਕਿ ਉਸ ਮਾਲਕ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਹੈ; ਇਸ ਤਰ੍ਹਾਂ ਉਹ ਛੇਤੀ ਹੀ ਆਪਣੇ ਉੱਤੇ ਨਾਸ ਲੈ ਆਉਣਗੇ।