2 Peter 2:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਗੈਰ ਵਾਜਬ ਜਾਨਵਰਾਂ, ਸੁਭਾਅ ਦੇ ਜੀਵਾਂ ਵਰਗੇ ਹਨ, ਸਿਰਫ ਫੜੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ
Punjabi ERV
ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹਡ਼ੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ਡ਼ੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ایہہ لوک بے عقل جنَوراں وانگر نیں جیہڑے پھڑے جان تے ہلاک ہون لئی پَیدا ہوئے نیں۔ جِنہاں گلّاں توں ناواقِف نیں اوہناں دی بابت ہورناں نُوں طعنے مِہنے دیندے نیں۔ پر اپنی خرابی وِچ آپ ای خراب کِیتے جان گے۔
Punjabi Standard Bible (Punjabi Standard Bible) 2023
ਪਰ ਇਹ ਲੋਕ ਉਨ੍ਹਾਂ ਬੁੱਧਹੀਣ ਪਸ਼ੂਆਂ ਜਿਹੇ ਹਨ ਜੋ ਫੜੇ ਜਾਣ ਅਤੇ ਮਾਰੇ ਜਾਣ ਲਈ ਪੈਦਾ ਹੋਏ ਹਨ। ਉਹ ਜਿਨ੍ਹਾਂ ਗੱਲਾਂ ਬਾਰੇ ਜਾਣਦੇ ਹੀ ਨਹੀਂ, ਉਨ੍ਹਾਂ ਦੀ ਨਿੰਦਾ ਕਰਦੇ ਹਨ। ਉਹ ਆਪਣੇ ਨਾਸ ਵਿੱਚ ਆਪ ਹੀ ਨਾਸ ਹੋ ਜਾਣਗੇ।