2 Peter 2:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੂੰ ਕੀਤੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ ਜੋ ਨੁਕਸਾਨ ਉਨ੍ਹਾਂ ਨੇ ਕੀਤਾ ਹੈ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਧੱਬੇ ਅਤੇ ਦਾਗੇ ਹੋਏ ਹਨ, ਜਦੋਂ ਉਹ ਤੁਹਾਡੇ ਨਾਲ ਤਿਉਹਾਰ ਮਨਾਉਂਦੇ ਹਨ ਤਾਂ ਉਹ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ
Punjabi ERV
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਦੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجیاں دا بُرا کرن دے بدلے ایہناں ای دا بُرا ہوئے گا۔ ایہناں نُوں دِن دِہاڑے عیاشی کرن وِچ سواد آؤندا اے۔ ایہہ داغ تے عیب نیں۔ جدوں تُہاڈے نال کھاندے پِیندے نیں تے اپنے ولّوں مُحبّت دی ضیافت کر کے عَیش تے عشرت کر دے نیں۔
Punjabi Standard Bible (Punjabi Standard Bible) 2023
ਉਨ੍ਹਾਂ ਦੀ ਬੁਰਾਈ ਦਾ ਪ੍ਰਤਿਫਲ ਬੁਰਾਈ ਹੀ ਹੋਵੇਗਾ। ਉਨ੍ਹਾਂ ਨੂੰ ਦਿਨ-ਦੁਪਹਿਰੇ ਭੋਗ-ਵਿਲਾਸ ਕਰਨਾ ਚੰਗਾ ਲੱਗਦਾ ਹੈ। ਉਹ ਕਲੰਕ ਅਤੇ ਧੱਬਾ ਹਨ ਅਤੇ ਜਦੋਂ ਤੁਹਾਡੇ ਨਾਲ ਦਾਅਵਤਾਂ ਵਿੱਚ ਸ਼ਾਮਲ ਹੁੰਦੇ ਹਨ ਤਾਂ ਆਪਣੇ ਛਲ ਵਿੱਚ ਮਗਨ ਹੁੰਦੇ ਹਨ।