2 Peter 2:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਭਚਾਰ ਨਾਲ ਭਰੀਆਂ ਅੱਖਾਂ ਨਾਲ, ਉਹ ਕਦੇ ਵੀ ਪਾਪ ਕਰਨਾ ਬੰਦ ਨਹੀਂ ਕਰਦੇ; ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ; ਉਹ ਲਾਲਚ ਕਰਨ ਦੇ ਮਾਹਿਰ ਹਨ ਇੱਕ ਸਰਾਪਿਆ ਹੋਇਆ ਦੇ ਬੱਚੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ!
Punjabi ERV
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹਡ਼ੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِیاں اَکھّیاں جِنہاں وِچ زناکار عَورتاں وسِیاں ہویاں نیں گُناہ توں رُک نئیں سکدِیاں۔ اوہ ڈانواں ڈول دِلاں نُوں پھساندے نیں اوہناں دا دِل لالچ نال بھریا ہویا اے اوہ لعنت دی اولاد نیں۔
Punjabi Standard Bible (Punjabi Standard Bible) 2023
ਉਨ੍ਹਾਂ ਦੀਆਂ ਅੱਖਾਂ ਵਿਭਚਾਰ ਨਾਲ ਭਰੀਆਂ ਹੋਈਆਂ ਹਨ ਅਤੇ ਉਹ ਪਾਪ ਕਰਨ ਤੋਂ ਨਹੀਂ ਰੁਕਦੇ। ਉਹ ਅਸਥਿਰ ਮਨ ਵਾਲਿਆਂ ਨੂੰ ਫਸਾ ਲੈਂਦੇ ਹਨ ਅਤੇ ਉਨ੍ਹਾਂ ਦਾ ਦਿਲ ਲਾਲਚ ਦਾ ਆਦੀ ਹੋ ਗਿਆ ਹੈ; ਉਹ ਸਰਾਪੀ ਹੋਈ ਸੰਤਾਨ ਹਨ।