2 Peter 2:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਨ੍ਹਾਂ ਨੂੰ ਅਜ਼ਾਦੀ ਦਾ ਵਾਅਦਾ ਕਰਦੇ ਹਨ, ਜਦੋਂ ਕਿ ਉਹ ਖੁਦ ਭ੍ਰਿਸ਼ਟਾਚਾਰ ਦੇ ਗੁਲਾਮ ਹੁੰਦੇ ਹਨ। ਕਿਉਂਕਿ “ਲੋਕ ਉਨ੍ਹਾਂ ਦੇ ਗ਼ੁਲਾਮ ਹੁੰਦੇ ਹਨ ਜੋ ਉਨ੍ਹਾਂ ਵਿੱਚ ਮੁਹਾਰਤ ਰੱਖਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ
Punjabi ERV
ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہناں نال تے اَزادی دا وعدہ کر دے نیں تے آپی خرابی دے غلام بنے ہوئے نیں۔ ایس لئی پئی بندے اُتّے جِہدا دابا اے اوہ اوہدا غلام اے۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਨਾਲ ਤਾਂ ਅਜ਼ਾਦੀ ਦਾ ਵਾਇਦਾ ਕਰਦੇ ਹਨ ਪਰ ਆਪ ਭ੍ਰਿਸ਼ਟਤਾ ਦੇ ਗੁਲਾਮ ਹਨ, ਕਿਉਂਕਿ ਜਿਹੜਾ ਜਿਸ ਚੀਜ਼ ਤੋਂ ਹਾਰ ਜਾਂਦਾ ਹੈ ਉਹ ਉਸ ਦਾ ਗੁਲਾਮ ਬਣ ਜਾਂਦਾ ਹੈ।