2 Peter 2:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਨੂੰ ਜਾਣ ਕੇ ਦੁਨੀਆਂ ਦੇ ਭ੍ਰਿਸ਼ਟਾਚਾਰ ਤੋਂ ਬਚ ਗਏ ਹਨ ਅਤੇ ਦੁਬਾਰਾ ਫਿਰ ਇਸ ਵਿੱਚ ਉਲਝ ਗਏ ਹਨ ਅਤੇ ਅਧੀਨ ਹੋ ਗਏ ਹਨ, ਤਾਂ ਉਹ ਅੰਤ ਵਿੱਚ ਉਨ੍ਹਾਂ ਦੇ ਹਾਲ ਪਹਿਲਾਂ ਨਾਲੋਂ ਬਦਤਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ
Punjabi ERV
ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁਡ਼ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ خُداوند تے نجات دین والے یِسُوع مسِیح دی پہچان دے سببّوں دُنیاوی پلِیتی توں چُھٹ کے فیر اوہدے وِچ پَھسے تے دَبّ گھتّے تے اوہناں دا چھیکڑلا حال پہلاں نالوں بُرا ہویا۔
Punjabi Standard Bible (Punjabi Standard Bible) 2023
ਜੇ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੀ ਤਰ੍ਹਾਂ-ਤਰ੍ਹਾਂ ਦੀ ਭ੍ਰਿਸ਼ਟਤਾ ਤੋਂ ਬਚ ਨਿੱਕਲਣ ਤੋਂ ਬਾਅਦ ਦੁਬਾਰਾ ਇਨ੍ਹਾਂ ਵਿੱਚ ਫਸ ਕੇ ਹਾਰ ਗਏ ਤਾਂ ਉਨ੍ਹਾਂ ਦੀ ਪਿਛਲੀ ਹਾਲਤ ਪਹਿਲੀ ਨਾਲੋਂ ਬੁਰੀ ਹੋ ਜਾਂਦੀ ਹੈ।