2 Peter 2:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਲਾਲਚ ਵਿੱਚ ਇਹ ਝੂਠੇ ਉਪਦੇਸ਼ਕ ਮਨਘੜਤ ਕਹਾਣੀਆਂ ਨਾਲ ਤੁਹਾਡਾ ਸ਼ੋਸ਼ਣ ਕਰਨਗੇ। ਉਨ੍ਹਾਂ ਦੀ ਨਿੰਦਾ ਲੰਮੇ ਸਮੇਂ ਤੋਂ ਉਨ੍ਹਾਂ ਉੱਤੇ ਲਟਕ ਰਹੀ ਹੈ, ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਭ ਦੇ ਮਾਰੇ ਓਹ ਬਣਾਉਟ ਦੀਆਂ ਗੱਲਾਂ ਨਾਲ ਤੁਹਾਨੂੰ ਖੱਟੀ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਚਰੌਕਣਾ ਹੀ ਹੋਇਆ ਹੋਇਆ ਹੈ ਢਿੱਲ ਨਹੀਂ ਕਰਦਾ ਅਤੇ ਉਨ੍ਹਾਂ ਦਾ ਨਾਸ ਉਂਘਲਾਉਂਦਾ ਨਹੀਂ
Punjabi ERV
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸਕੇ ਤੁਹਾਡਾ ਨਜਾਇਜ਼ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ لالچ نال داء والیاں گلّاں بنا کے تُہانوں ویچ چھڈن گے۔ تے جیہڑا مُڈھوں اوہناں دی سزا دا حُکم ہوگیا اے۔ اوہدے آؤن وِچ کوئی چِر نئیں تے اوہناں دی ہلاکت سَوندی نئیں۔
Punjabi Standard Bible (Punjabi Standard Bible) 2023
ਉਹ ਆਪਣੇ ਲਾਲਚ ਦੇ ਮਾਰੇ ਮਨਘੜਤ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਸਾਧਨ ਬਣਾ ਛੱਡਣਗੇ। ਉਨ੍ਹਾਂ ਦਾ ਦੰਡ ਜੋ ਪਹਿਲਾਂ ਤੋਂ ਠਹਿਰਾਇਆ ਹੋਇਆ ਹੈ ਉਸ ਵਿੱਚ ਦੇਰੀ ਨਹੀਂ ਹੈ ਅਤੇ ਨਾ ਉਨ੍ਹਾਂ ਦੇ ਨਾਸ ਵਿੱਚ ਢਿੱਲ ਹੈ।