2 Peter 2:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਪਰਮੇਸ਼ਵਰ ਨੇ ਦੂਤਾਂ ਨੂੰ ਬਖਸ਼ਿਆ ਨਹੀਂ ਜਦੋਂ ਉਨ੍ਹਾਂ ਨੇ ਪਾਪ ਕੀਤਾ, ਸਗੋਂ ਉਨ੍ਹਾਂ ਨੂੰ ਨਰਕ ਵਿੱਚ ਭੇਜਿਆ, ਉਨ੍ਹਾਂ ਨੂੰ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ;
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ
Punjabi ERV
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد خُدا گُناہ کرن والیاں فرِشتیاں نُوں نا چھڈیا۔ سگوں جہنّم وِچ گھل کے ہنیرے کُھوہ وِچ سُٹّیا۔ تاں جو عدالت دے دِن تِیکر ڈَکے رہن۔
Punjabi Standard Bible (Punjabi Standard Bible) 2023
ਕਿਉਂਕਿ ਜੇ ਪਰਮੇਸ਼ਰ ਨੇ ਉਨ੍ਹਾਂ ਸਵਰਗਦੂਤਾਂ ਨੂੰ ਨਹੀਂ ਛੱਡਿਆ ਜਿਨ੍ਹਾਂ ਨੇ ਪਾਪ ਕੀਤਾ, ਬਲਕਿ ਉਨ੍ਹਾਂ ਨੂੰ ਨਰਕ ਵਿੱਚ ਸੁੱਟ ਕੇ ਘੁੱਪ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਜਕੜ ਦਿੱਤਾ ਕਿ ਉਹ ਨਿਆਂ ਤੱਕ ਉੱਥੇ ਰੱਖੇ ਜਾਣ;