2 Peter 3:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਚੋਰ ਵਾਂਗ ਆਵੇਗਾ। ਅਕਾਸ਼ ਇੱਕ ਗਰਜ ਨਾਲ ਅਲੋਪ ਹੋ ਜਾਣਗੇ; ਹਰੇਕ ਤੱਤ ਅੱਗ ਦੁਆਰਾ ਨਸ਼ਟ ਹੋ ਜਾਵੇਗਾ, ਅਤੇ ਧਰਤੀ ਅਤੇ ਇਸ ਵਿੱਚ ਜੋ ਕੀਤਾ ਗਿਆ ਹਰ ਚੀਜ਼ ਬੇਪੜ੍ਹਦ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪ੍ਰਭੁ ਦਾ ਦਿਨ ਚੋਰ ਵਾਂਙੁ ਆਵੇਗਾ ਜਿਹ ਦੇ ਵਿੱਚ ਅਕਾਸ਼ ਸਰਨਾਟੇ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਢਲ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਜਲ ਬਲ ਜਾਵੇਗੀ
Punjabi ERV
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾਡ਼ ਦਿੱਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند دا دِن چور وانگر آوے گا۔ اوس دِن اسمان بڑے شور نال برباد ہو جان گے۔ تے عناصر ڈاہڈی گرمی نال پِگھر جان گے۔ تے زمین تے اوہدے کمّ سڑ جان گے۔
Punjabi Standard Bible (Punjabi Standard Bible) 2023
ਪ੍ਰਭੂ ਦਾ ਦਿਨ ਚੋਰ ਵਾਂਗ ਆਵੇਗਾ; ਉਸ ਦਿਨ ਅਕਾਸ਼ ਵੱਡੀ ਗਰਜਣ ਨਾਲ ਜਾਂਦੇ ਰਹਿਣਗੇ, ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ ਅਤੇ ਧਰਤੀ ਆਪਣੇ ਸਾਰੇ ਕੰਮਾਂ ਸਮੇਤ ਭਸਮ ਹੋ ਜਾਵੇਗੀ।