2 Peter 3:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਫਿਰ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਸ ਦੀ ਉਡੀਕ ਕਰ ਰਹੇ ਹੋ, ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ
Punjabi ERV
ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پیاریو! ایس کر کے پئی تُسی ایہناں گلّاں دی اوڈِیک وِچ ہو اوہدے اگّے تسلّی دی حالت وِچ بِناں داغ تے بے عیب ہون دی کوشش کرو۔
Punjabi Standard Bible (Punjabi Standard Bible) 2023
ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰ ਰਹੇ ਹੋ ਤਾਂ ਯਤਨ ਕਰੋ ਕਿ ਸ਼ਾਂਤੀ ਵਿੱਚ ਉਸ ਦੇ ਸਨਮੁੱਖ ਬੇਦਾਗ਼ ਅਤੇ ਨਿਰਦੋਸ਼ ਪਾਏ ਜਾਓ