2 Peter 3:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਓਨ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ ਜਿਨ੍ਹਾਂ ਨੂੰ ਕਚਘਰੜ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ ਜਿਵੇਂ ਓਹ ਹੋਰਨਾਂ ਲਿਖਤਾਂ ਨੂੰ ਭੀ ਕਰਦੇ ਹਨ
Punjabi ERV
ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے ساریاں خطاں وِچ ایہناں گلّاں دا ذِکر کِیتا اے۔ جِنہاں وِچ کئی گلّاں اجیہاں نیں جِنہاں دا سمجھنا مُشکل اے تے جاہل تے ڈانواں ڈول لوک اوہناں دے مطلب نُوں وی ہورناں صحِیفیاں وانگر کھِچّ کھِچّ کے اپنے لئی ہلاکت پَیدا کر دے نیں۔
Punjabi Standard Bible (Punjabi Standard Bible) 2023
ਉਸ ਨੇ ਵੀ ਆਪਣੀਆਂ ਸਭ ਪੱਤ੍ਰੀਆਂ ਵਿੱਚ ਇਨ੍ਹਾਂ ਗੱਲਾਂ ਦੇ ਵਿਖੇ ਚਰਚਾ ਕੀਤੀ ਹੈ ਜਿਨ੍ਹਾਂ ਵਿੱਚੋਂ ਕੁਝ ਗੱਲਾਂ ਨੂੰ ਸਮਝਣਾ ਔਖਾ ਹੈ ਅਤੇ ਅਗਿਆਨੀ ਅਤੇ ਅਸਥਿਰ ਲੋਕ ਇਨ੍ਹਾਂ ਗੱਲਾਂ ਨੂੰ ਤੋੜਦੇ-ਮਰੋੜਦੇ ਹਨ ਜਿਵੇਂ ਉਹ ਆਪਣੇ ਨਾਸ ਲਈ ਲਿਖਤਾਂ ਦੀਆਂ ਬਾਕੀ ਗੱਲਾਂ ਨਾਲ ਕਰਦੇ ਹਨ।