2 Peter 3:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਪਿਆਰਿਓ, ਜਦੋਂ ਤੁਸੀਂ ਅੱਗੇ ਹੀ ਏਹ ਗੱਲਾਂ ਜਾਣਦੋ ਹੋ ਤਾਂ ਚੌਕਸ ਰਹੋ ਭਈ ਕਿਤੇ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਭਰਮ ਕੇ ਆਪਣੀ ਦ੍ਰਿੜ੍ਹਤਾ ਤੋਂ ਡਿਗ ਪਓ
Punjabi ERV
ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پیاریو! ایس کر کے پئی تُسی ایہناں گلّاں نُوں اگیترے جان دے ہو۔ خبردار ہو تاں جو بے دِیناں وی بد راہی ولّ کھِچّے جا کے اپنی پُختیائی چھڈ نا دیو۔
Punjabi Standard Bible (Punjabi Standard Bible) 2023
ਸੋ ਹੇ ਪਿਆਰਿਓ, ਤੁਸੀਂ ਪਹਿਲਾਂ ਹੀ ਇਨ੍ਹਾਂ ਗੱਲਾਂ ਨੂੰ ਜਾਣਦੇ ਹੋ, ਇਸ ਲਈ ਚੌਕਸ ਰਹੋ ਤਾਂਕਿ ਦੁਸ਼ਟਾਂ ਦੇ ਧੋਖੇ ਵਿੱਚ ਫਸ ਕੇ ਆਪਣੀ ਸਥਿਰਤਾ ਤੋਂ ਡਿੱਗ ਨਾ ਜਾਓ,