2 Peter 3:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ
Punjabi ERV
ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُسی اوہناں گلّاں نُوں جیہڑیاں پاک نبیاں پہلاں آکھیاں نیں تے خُداوند تے نجات دین والے دے اوس حُکم نُوں یاد رکھو۔ جیہڑا تُہاڈے رسُولاں دی راہِیں آیا سی۔
Punjabi Standard Bible (Punjabi Standard Bible) 2023
ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜੋ ਪਵਿੱਤਰ ਨਬੀਆਂ ਵੱਲੋਂ ਪਹਿਲਾਂ ਕਹੀਆਂ ਗਈਆਂ ਸਨ ਤੇ ਪ੍ਰਭੂ ਅਤੇ ਮੁਕਤੀਦਾਤਾ ਦੇ ਉਸ ਹੁਕਮ ਨੂੰ ਯਾਦ ਕਰੋ ਜੋ ਤੁਹਾਡੇ ਰਸੂਲਾਂ ਦੇ ਦੁਆਰਾ ਦਿੱਤਾ ਗਿਆ ਸੀ।