2 Peter 3:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸ਼ਬਦ ਦੁਆਰਾ ਵਰਤਮਾਨ ਅਕਾਸ਼ ਅਤੇ ਧਰਤੀ ਅੱਗ ਲਈ ਰੱਖੇ ਗਏ ਹਨ, ਅਤੇ ਨਿਆਂ ਦੇ ਦਿਨ ਅਤੇ ਅਧਰਮੀਆਂ ਦੇ ਵਿਨਾਸ਼ ਲਈ ਰੱਖੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਕਾਸ਼ ਅਤੇ ਧਰਤੀ ਜਿਹੜੇ ਹੁਣ ਹਨ ਸਾੜੇ ਜਾਣ ਲਈ ਓਸੇ ਬਚਨ ਨਾਲ ਰੱਖ ਛੱਡੇ ਹੋਏ ਹਨ ਅਤੇ ਭਗਤੀਹੀਣ ਮਨੁੱਖਾਂ ਦੇ ਨਿਆਉਂ ਅਤੇ ਨਾਸ ਹੋਣ ਦੇ ਦਿਨ ਤੀਕ ਸਾਂਭੇ ਰਹਿਣਗੇ।।
Punjabi ERV
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ایس ویلے دے اسمان تے زمین اوسے کلام دی راہِیں ایس لئی رکھّے ہوئے نیں پئی ساڑے جان تے اوہ بے دِین بندیاں دی عدالت تے ہلاکت دے دِن تِیکر سانبھے رہن گے۔
Punjabi Standard Bible (Punjabi Standard Bible) 2023
ਪਰ ਵਰਤਮਾਨ ਸਮੇਂ ਦੇ ਅਕਾਸ਼ ਅਤੇ ਧਰਤੀ ਅੱਗ ਨਾਲ ਸਾੜੇ ਜਾਣ ਲਈ ਉਸੇ ਸ਼ਬਦ ਦੇ ਦੁਆਰਾ ਰੱਖੇ ਹੋਏ ਹਨ ਅਤੇ ਕੁਧਰਮੀਆਂ ਦੇ ਨਿਆਂ ਅਤੇ ਨਾਸ ਦੇ ਦਿਨ ਤੱਕ ਰੱਖੇ ਰਹਿਣਗੇ।