2 Peter 3:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਹੌਲੀ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਹੌਲੀ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਆਪਣੇ ਵਾਇਦੇ ਦਾ ਮੱਠਾ ਨਹੀਂ ਜਿਵੇਂ ਕਿੰਨੇ ਹੀ ਮੱਠੇ ਦਾ ਭਰਮ ਕਰਦੇ ਹਨ ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਭਈ ਕਿਸੇ ਦਾ ਨਾਸ ਹੋਵੇ ਸਗੋਂ ਸੱਭੇ ਤੋਬਾ ਵੱਲ ਮੁੜਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند اپنے وعدے وِچ چِر نئیں لاندا جیویں بعضے سمجھدے نیں۔ سگوں تُہاڈی بابت صبر کر دا اے۔ ایس لئی پئی اوہ کِسے دی ہلاکت نئیں چاہندا۔ سگوں ایہہ چاہندا اے۔ پئی سارے تَوبہ کرن۔
Punjabi Standard Bible (Punjabi Standard Bible) 2023
ਪ੍ਰਭੂ ਆਪਣੇ ਵਾਇਦੇ ਵਿੱਚ ਢਿੱਲਾ ਨਹੀਂ ਹੈ ਜਿਵੇਂ ਕੁਝ ਲੋਕ ਸਮਝਦੇ ਹਨ, ਪਰ ਉਹ ਤੁਹਾਡੇ ਪ੍ਰਤੀ ਧੀਰਜ ਰੱਖਦਾ ਹੈ ਅਤੇ ਨਹੀਂ ਚਾਹੁੰਦਾ ਕਿ ਕੋਈ ਵੀ ਨਾਸ ਹੋਵੇ, ਸਗੋਂ ਸਭ ਤੋਬਾ ਕਰਨ।