2 Samuel 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅੰਮੋਨੀਆਂ ਦੇ ਆਗੂਆਂ ਨੇ ਹਾਨੂਨ ਨੂੰ ਆਪਣੇ ਮਾਲਕ ਨੂੰ ਆਖਿਆ, “ਤੁਸੀਂ ਕੀ ਸੋਚਦੇ ਹੋ ਭਲਾ ਦਾਊਦ ਨੇ ਤੁਹਾਡੇ ਪਿਤਾ ਦੀ ਮੌਤ ਦੇ ਸੋਗ ਵਜੋਂ ਮੁਕਾਣੇ ਵਿੱਚ ਆਪਣੇ ਸੇਵਕ ਭੇਜੇ ਹਨ? ਨਹੀਂ! ਸਗੋਂ ਦਾਊਦ ਨੇ ਆਪਣੇ ਨੁਮਾਇੰਦੇ ਇਸ ਦੇਸ਼ ਦਾ ਹਾਲ ਜਾਣ ਕੇ ਭੇਤ ਲੈਣ ਲਈ ਭੇਜੇ ਹਨ ਤਾਂ ਜੋ ਉਸ ਨੂੰ ਇਸ ਬਾਰੇ ਪੂਰਾ ਪਤਾ ਲੱਗ ਜਾਵੇ। ਉਹ ਤੇਰੇ ਵਿਰੁੱਧ ਲੜਾਈ ਕਰਨਾ ਚਾਹੁੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਏਹ ਧਿਆਨ ਹੈ ਜੋ ਦਾਊਦ ਤੇਰੇ ਪਿਉ ਦਾ ਆਦਰ ਕਰਦਾ ਹੈ ਜੋ ਉਸ ਮੁਕਾਣ ਦੇਣ ਲਈ ਤੇਰੇ ਕੋਲ ਲੋਕ ਘੱਲੇ ਹਨ? ਭਲਾ, ਦਾਊਦ ਨੇ ਆਪਣੇ ਟਹਿਲੂਏ ਤੇਰੇ ਕੋਲ ਇਸ ਲਈ ਨਹੀਂ ਘੱਲੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?