2 Samuel 10:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕਾਂ ਨੇ ਦਾਊਦ ਨੂੰ ਇਸ ਬਾਰੇ ਦੱਸਿਆ ਤਾਂ ਉਸ ਨੇ ਆਪਣੇ ਸੇਵਕਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂ ਕਿ ਉਹ ਮਨੁੱਖ ਇਸ ਸਭ ਤੋਂ ਬਹੁਤ ਸ਼ਰਮਿੰਦੇ ਸਨ ਸੋ ਪਾਤਸ਼ਾਹ ਨੇ ਆਖਿਆ, “ਜਦੋਂ ਤੱਕ ਤੁਹਾਡੀਆਂ ਦਾੜੀਆਂ ਨਾ ਵੱਧ ਜਾਣ ਤੁਸੀਂ ਯਰੀਹੋ ਵਿੱਚ ਰਹੋ। ਫ਼ਿਰ ਤੁਸੀਂ ਯਰੂਸ਼ਲਮ ਵਿੱਚ ਆ ਜਾਣਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੂੰ ਖਬਰ ਆਈ ਤਾਂ ਉਸ ਨੇ ਉਨ੍ਹਾਂ ਦੇ ਮਿਲਣ ਲਈ ਲੋਕ ਘੱਲੇ ਕਿਉਂ ਜੋ ਓਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਪਾਤਸ਼ਾਹ ਨੇ ਆਖਿਆ, ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਦੇ ਵਿੱਚ ਰਹੋ, ਇਹ ਦੇ ਪਿੱਛੋਂ ਆ ਜਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।