2 Samuel 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਆਉਂਦੇ ਵਰਹੇ ਦੇ ਓਹ ਦਿਨ ਆ ਗਏ ਜਿਹ ਦੇ ਵਿੱਚ ਪਾਤਸ਼ਾਹ ਲੋਕ ਲੜਾਈ ਨੂੰ ਚੜ੍ਹਦੇ ਹਨ ਤਾਂ ਦਾਊਦ ਨੇ ਯੋਬਾਬ ਅਤੇ ਉਹ ਦੇ ਨਾਲ ਆਪਣੇ ਟਹਿਲੂਆਂ ਅਤੇ ਸਾਰੇ ਇਸਰਾਏਲ ਨੂੰ ਘੱਲਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਹੱਬਾਹ ਨੂੰ ਘੇਰਾ ਜਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।