2 Samuel 11:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, “ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵੱਢਦੀ ਹੈ ਤਿਵੇਂ ਦੂਜੇ ਨੂੰ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਹਲਕਾਰੇ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਐਉਂ ਆਖ ਜੋ ਇਹ ਗੱਲ ਤੈਨੂੰ ਮਾੜੀ ਨਾ ਲੱਗੇ ਕਿਉਂ ਜੋ ਤਲਵਾਰ ਜੇਹਾ ਇੱਕ ਨੂੰ ਵੱਢਦੀ ਹੈ ਤੇਹਾ ਦੂਜੇ ਨੂੰ ਵੀ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਧੀਰਜ ਦੇਈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।