2 Samuel 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸ ਨੂੰ ਇਹ ਖਬਰ ਦੇਣ ਤੋਂ ਘਬਰਾ ਰਹੇ ਸਨ ਤਾਂ ਉਨ੍ਹਾਂ ਆਖਿਆ, “ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸ ਨੂੰ ਕਿਹਾ ਅਤੇ ਉਸ ਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸ ਨੂੰ ਇਹ ਦੱਸੀਏ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸੱਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜੇਹਾ ਹੋਇਆ ਜੋ ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਟਹਿਲੂਏ ਡਰ ਦੇ ਮਾਰੇ ਆਖ ਨਾ ਸੱਕੇ ਜੋ ਮੁੰਡਾ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਮੁੰਡਾ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਕਰ ਹੁਣ ਅਸੀਂ ਉਹ ਨੂੰ ਆਖੀਏ ਕਿ ਮੁੰਡਾ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਿਵੇਂ ਕਸ਼ਟ ਦੇਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!