2 Samuel 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸ ਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਧੀਰਜ ਦਿੱਤੀ ਅਰ ਉਹ ਦੇ ਕੋਲ ਜਾ ਕੇ ਉਹ ਦੇ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤ੍ਰ ਜਣੀ ਅਰ ਉਸ ਦਾ ਨਾਉਂ ਸੁਲੇਮਾਨ ਧਰਿਆ। ਉਹ ਯਹੋਵਾਹ ਦਾ ਪਿਆਰਾ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ