2 Samuel 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਿਰ ਇੱਕ ਮੁਸਾਫ਼ਿਰ ਉਸ ਅਮੀਰ ਆਦਮੀ ਕੋਲ ਆਇਆ। ਉਹ ਧਨਾਢ ਮੁਸਾਫ਼ਿਰ ਨੂੰ ਭੋਜਨ ਖੁਆਉਣਾ ਚਾਹੁੰਦਾ ਸੀ ਪਰ ਉਹ ਧਨਾਢ ਆਪਣੇ ਇੱਜੜ ਅਤੇ ਵੱਗ ਵਿੱਚੋਂ ਕੁਝ ਵੀ ਨਹੀਂ ਸੀ ਖੁਆਉਣਾ ਚਾਹੁੰਦਾ ਇਸ ਲਈ ਉਸ ਨੇ ਉਸ ਗਰੀਬ ਆਦਮੀ ਦੀ ਲੇਲੀ ਖੋਹ ਲਈ ਅਤੇ ਉਸ ਨੂੰ ਵੱਢ ਕੇ ਉਸ ਮੁਸਾਫ਼ਿਰ ਲਈ ਭੋਜਨ ਤਿਆਰ ਕਰਵਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਰਾਹੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਵੱਗ ਨੂੰ ਬਚਾ ਰੱਖਿਆ ਅਤੇ ਉਸ ਰਾਹੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਖੋਹ ਲਈ ਅਤੇ ਉਸ ਪਰਾਹੁਣੇ ਦੇ ਲਈ ਤਿਆਰ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ