2 Samuel 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸ ਨੇ ਬਿਮਾਰ ਹੋਣ ਦਾ ਢੋਂਗ ਕਰਨ ਦੀ ਵਿਉਂਤ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਨੋਨ ਅਜਿਹਾ ਲੱਟੂ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਪੈ ਗਿਆ ਕਿਉਂ ਜੋ ਉਹ ਕੁਆਰੀ ਸੀ ਸੋ ਅਮਨੋਨ ਨੇ ਉਹ ਦੇ ਨਾਲ ਕੁਝ ਕਰਨਾ ਆਪਣੇ ਲਈ ਔਖਾ ਸਮਝਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।