2 Samuel 13:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ, “ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸ ਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।” ਤਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਭਰਾ ਅਬਸ਼ਾਲੋਮ ਨੇ ਉਹ ਨੂੰ ਆਖਿਆ, ਕੀ ਤੇਰਾ ਭਰਾ ਅਮਨੋਨ ਤੇਰੇ ਨਾਲ ਲੱਗਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਕਰ ਰਹੁ ਉਹ ਤੇਰਾ ਭਰਾ ਜੋ ਹੈ ਅਤੇ ਇਸ ਗੱਲ ਲਈ ਮਨ ਵਿੱਚ ਫਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।