2 Samuel 13:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਛੱਡਿਆ ਸੀ ਭਈ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਸਤ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਭਈ ਅਮਨੋਨ ਨੂੰ ਮਾਰ ਲਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਕੁਝ ਡਰਨਾ ਨਾ? ਭਲਾ, ਮੈਂ ਤੁਹਾਨੂੰ ਆਗਿਆ ਨਹੀਂ ਦਿੱਤੀ? ਸੋ ਤਕੜੇ ਹੋਵੋ, ਵਿਰਆਮ ਬਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!