2 Samuel 13:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤ੍ਰ ਯੋਨਾਦਾਬ ਇਉਂ ਆਖ ਕੇ ਬੋਲਿਆ, ਮੇਰਾ ਮਾਹਰਾਜ ਏਹ ਧਿਆਨ ਨਾ ਕਰੇ ਜੋ ਉਨ੍ਹਾਂ ਨੇ ਸਭਨਾਂ ਜੁਆਨਾਂ ਨੂੰ ਜੋ ਪਾਤਸ਼ਾਹ ਦੇ ਪੁੱਤ੍ਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਇਸ ਕਰਕੇ ਜੋ ਅਬਸ਼ਾਲੋਮ ਨੇ ਜਿਸ ਦਿਹਾੜੇ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਛੱਡੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।