2 Samuel 13:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।” ਅਮਨੋਨ ਨੇ ਯੋਨਾਦਾਬ ਨੂੰ ਆਖਿਆ, “ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸੱਕੀ ਭੈਣ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਉਹ ਨੂੰ ਆਖਿਆ, ਤੂੰ ਪਾਤਸ਼ਾਹ ਦਾ ਪੁੱਤ੍ਰ ਹੋ ਕੇ ਦਿਨੋਂ ਦਿਨ ਲਿੱਸਾ ਕਿਉੰ ਹੁੰਦਾ ਜਾਂਦਾ ਹੈਂ? ਭਲਾ, ਤੂੰ ਮੈਨੂੰ ਨਾ ਦੱਸੇਂਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੇਰੀ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਰੀਤ ਲੱਗ ਗਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।