2 Samuel 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸ ਨੂੰ ਕਹਿ ਦੇਵੀਂ, ‘ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਹਮਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸ ਦੇ ਹੀ ਹੱਥੋਂ ਖਾਵਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪੈ ਰਹੁ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਉ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਜੋ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦਿਓ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।