2 Samuel 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਂਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸ ਨੂੰ ਮੇਰੇ ਸਾਹਮਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤਦ ਮੈਂ ਉਸ ਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਮਨੋਨ ਲੰਮਾ ਪੈ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਪਾਤਸ਼ਾਹ ਉਸ ਦੇ ਵੇਖਣ ਨੂੰ ਆਇਆ ਤਾਂ ਅਮਨੋਨ ਨੇ ਪਾਤਸ਼ਾਹ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਭਈ ਮੈਂ ਉਸ ਦੇ ਹੱਥੋਂ ਖਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।