2 Samuel 14:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਆਖਿਆ, “ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।” ਦਾਊਦ ਨੇ ਕਿਹਾ, “ਯਹੋਵਾਹ ਦੀ ਸੌਂਹ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖ਼ੂਨ ਦੇ ਵੱਟੇ ਲੈਣ ਵਾਲਿਆਂ ਨੂੰ ਅਟਕਾ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤ੍ਰ ਨੂੰ ਮਾਰ ਲੈਂਣ। ਤਦ ਉਸ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਤੇਰੇ ਪੁੱਤ੍ਰ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।