2 Samuel 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਆਬ ਨੇ ਤਕੋਆਹ ਵਿੱਚ ਮਨੁੱਖ ਘੱਲ ਕੇ ਉੱਥੋਂ ਇੱਕ ਸਿਆਣੀ ਤੀਵੀਂ ਸਦਾਈ ਅਤੇ ਉਹ ਨੂੰ ਆਖਿਆ, ਜੋ ਸੋਗ ਦਾ ਭਰਾਵਾ ਪਹਿਨ ਕੇ ਸੋਗੀ ਦਾ ਸਾਂਗ ਬਣਾ ਅਤੇ ਤੇਲ ਆਪਣੇ ਉੱਤੇ ਨਾ ਮਲ ਸਗੋਂ ਅਜਿਹੀ ਬਣ ਜੋ ਜਾਣੀਦਾ ਇਹ ਨੂੰ ਚਰੋਕਣਾ ਹੀ ਕਿਸੇ ਮੋਏ ਹੋਏ ਦਾ ਸੋਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।