2 Samuel 14:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੱਦਾ ਘੱਲਿਆ ਭਈ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਪਾਤਸ਼ਾਹ ਕੋਲ ਘੱਲਾਂ ਭਈ ਮੈਂ ਗਸ਼ੂਰ ਤੋਂ ਐਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ ਸੋ ਹੁਣ ਪਾਤਸ਼ਾਹ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ।