2 Samuel 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, ‘ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸ ਦੇ ਮਾਰੇ ਹੋਏ ਭਰਾ ਦੇ ਬਦਲੇ ਉਸ ਨੂੰ ਵੱਢ ਸੁੱਟੀਏ ਕਿਉਂ ਕਿ ਉਸ ਨੇ ਆਪਣੇ ਭਰਾ ਨੂੰ ਮਾਰਿਆ ਹੈ।’ ਮੇਰਾ ਉਹ ਬੱਚਿਆਂ ਹੋਇਆ ਪੁੱਤਰ ਅੱਗ ਦੀ ਅਖੀਰੀ ਚਿੰਗਾਰੀ ਵਰਗਾ ਹੈ, ਜੇਕਰ ਉਹ ਉਸ ਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬੱਚਿਆਂ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹੱਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਗੋੱਲੀ ਦਾ ਵਿਰੋਧੀ ਹੋ ਗਿਆ ਹੈ ਅਤੇ ਓਹ ਆਖਦੇ ਹਨ ਭਈ ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਹ ਨੂੰ ਸਾਡੇ ਹੱਥ ਸੌਂਪ ਦੇਹ ਜੋ ਅਸੀਂ ਉਹ ਦੇ ਮਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ ਸੋ ਅਸੀਂ ਪੱਤੀਦਾਰ ਨੂੰ ਵੀ ਮਾਰ ਸੁੱਟਾਂਗੇ! ਇਉ ਓਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਉਂ ਅਤੇ ਬਕੀਏ ਨੂੰ ਧਰਤੀ ਉੱਤੇ ਨਹੀਂ ਛੱਡਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਦਾਸੀ ਦਾ ਵਿਰੋਧੀ ਹੋ ਗਿਆ ਅਤੇ ਉਹ ਆਖਦੇ ਹਨ ਕਿ ਜਿਸ ਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਤਾਂ ਜੋ ਅਸੀਂ ਉਹ ਦੇ ਮਾਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ। ਇਸ ਤਰ੍ਹਾਂ ਉਹ ਵਾਰਿਸ ਨੂੰ ਵੀ ਮਾਰ ਸੁੱਟਣਗੇ! ਅਤੇ ਉਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਂ ਅਤੇ ਵੰਸ਼ ਨੂੰ ਧਰਤੀ ਉੱਤੋਂ ਮਿਟਾ ਦੇਣਗੇ।