2 Samuel 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਆਪਣੇ ਸਾਰੇ ਅਫ਼ਸਰਾਂ ਨੂੰ ਆਖਿਆ ਜਿਹੜੇ ਕਿ ਯਰੂਸ਼ਲਮ ਵਿੱਚ ਸਨ, “ਸਾਨੂੰ ਕੁਝ ਬਚਾਅ ਦਾ ਉਪਾਅ ਜ਼ਰੂਰ ਕਰਨਾ ਚਾਹੀਦਾ ਹੈ! ਜੇਕਰ ਅਸੀਂ ਏਸਾ ਨਹੀਂ ਕਰਾਂਗੇ, ਤਾਂ ਅਬਸ਼ਾਲੋਮ ਸਾਨੂੰ ਫ਼ੜ ਲਵੇਗਾ ਤੇ ਅਸੀਂ ਬਚ ਨਹੀਂ ਸੱਕਾਂਗੇ। ਸਾਨੂੰ ਛੇਤੀ ਇੱਥੋਂ ਭੱਜਣਾ ਚਾਹੀਦਾ ਹੈ, ਇਹ ਨਾ ਹੋਵੇ ਕਿ ਅਬਸ਼ਾਲੋਮ ਪਹਿਲਾਂ ਹੀ ਸਾਨੂੰ ਪਕੜ ਲਵੇ। ਉਹ ਸਾਨੂੰ ਸਭਨੂੰ ਤਬਾਹ ਕਰ ਦੇਵੇਗਾ ਅਤੇ ਉਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਵੀ ਵੱਢ ਸੁੱਟੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਟਹਿਲੂਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਾ ਬਚਾਂਗੇ! ਛੇੱਤੀ ਤੁਰੋ, ਅਜਿਹਾ ਨਾ ਹੋਵੇ ਜੋ ਅਚਣਚੇਤ ਹੀ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬਦੀ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!