2 Samuel 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਸਵੇਰ-ਸਾਰ ਉੱਠਿਆ ਕਰਦਾ ਤੇ ਸ਼ਹਿਰ ਦੇ ਫ਼ਾਟਕ ਦੇ ਕੋਲ ਇਹ ਵੇਖਣ ਲਈ ਜਾਕੇ ਖਲੋ ਜਾਂਦਾ ਕਿ ਜੇਕਰ ਕੋਈ ਪਾਤਸ਼ਾਹ ਦਾਊਦ ਕੋਲ ਕਿਸੇ ਸਮੱਸਿਆ ਦੇ ਨਿਆਉ ਲਈ ਜਾ ਰਿਹਾ ਹੋਵੇ। ਤਾਂ ਉਹ ਉਸ ਵਿਅਕਤੀ ਨੂੰ ਪੁੱਛ ਸੱਕੇ, “ਤੂੰ ਕਿਸ ਸ਼ਹਿਰ ਤੋਂ ਆਇਆ ਹੈਂ?” ਉਹ ਮਨੁੱਖ ਅੱਗੋਂ ਆਖਦਾ, “ਮੈਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਸ਼ਾਲੋਮ ਪਰਭਾਤੇ ਹੀ ਉੱਠ ਕੇ ਡਿਉੜ੍ਹੀ ਦੇ ਲਾਂਘੇ ਕੋਲ ਖਲੋਂਦਾ ਹੁੰਦਾ ਸੀ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਫਰਿਆਈ ਪਾਤਸ਼ਾਹ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਸੱਦ ਕੇ ਆਖਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈਂ? ਜੇ ਉਸ ਨੇ ਆਖਿਆ, ਭਈ ਤੇਰਾ ਟਹਿਲੂਆ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।