2 Samuel 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਅਤੇ ਉਸ ਦੇ ਆਦਮੀ ਆਪਣੇ ਰਾਹ ਤੁਰੇ ਜਾਂਦੇ ਸਨ ਪਰ ਸ਼ਿਮਈ ਦਾਊਦ ਦਾ ਪਿੱਛਾ ਕਰਦਾ ਰਿਹਾ। ਸ਼ਿਮਈ ਪਹਾੜੀ ਦੀ ਦੂਜੀ ਤਰਫ਼ ਸੜਕ ਦੇਰ ਦੂਜੇ ਕਿਨਾਰੇ ਤੁਰਦਾ ਰਿਹਾ ਅਤੇ ਰਾਹ ਵਿੱਚ ਦਾਊਦ ਨੂੰ ਮੰਦੇ ਬੋਲ ਬੋਲਦਾ ਰਿਹਾ ਅਤੇ ਉਸ ਉੱਪਰ ਧੂੜ-ਮਿੱਟੀ ਪਾਉਂਦਾ ਅਤੇ ਵੱਟੇ ਮਾਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ ਤਾਂ ਸ਼ਿਮਈ ਪਹਾੜ ਦੇ ਬੰਨੇ ਉੱਤੇ ਉਸ ਦੇ ਨਾਲ ਨਾਲ ਲੰਘਦਾ ਸੀ, ਸਰਾਪ ਦਿੰਦਾ ਜਾਂਦਾ ਸੀ, ਉਹ ਦੇ ਵੱਲ ਵੱਟੇ ਮਾਰਦਾ ਅਤੇ ਘੱਟਾ ਸੁੱਟਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ, ਤਦ ਸ਼ਿਮਈ ਪਰਬਤ ਦੇ ਬੰਨ੍ਹੇ ਉੱਤੇ ਉਸ ਦੇ ਨਾਲ ਲੰਘ ਰਿਹਾ ਸੀ, ਅਤੇ ਉਹ ਸਰਾਪ ਦਿੰਦਾ ਜਾਂਦਾ ਸੀ, ਉਸ ਦੀ ਵੱਲ ਵੱਟੇ ਮਾਰਦਾ ਅਤੇ ਮਿੱਟੀ ਸੁੱਟਦਾ ਸੀ।