2 Samuel 16:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, “ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ ਆਪਣੇ ਪਿਤਾ ਦੀਆਂ ਉਨ੍ਹਾਂ ਸੁਰੀਤਾਂ ਦੇ ਨਾਲ ਭੋਗ ਕਰੋ ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਭਈ ਤੁਹਾਡੇ ਪਿਤਾ ਦੀ ਤੁਹਾਡੇ ਨਾਲ ਘਿਣ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ।