2 Samuel 16:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸ ਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹੱਤਵਯੋਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜੇਹੀ ਹੁੰਦੀ ਸੀ ਭਈ ਜਾਣੀਦਾ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਉਹ ਨੇ ਪਾਈ ਸੀ ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਐਹੋ ਜਿਹੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ। ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ।