2 Samuel 16:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖ਼ੂਨ ਨੂੰ ਜਿਸ ਦੇ ਥਾਂ ਤੂੰ ਪਾਤਸ਼ਾਹ ਬਣਿਆ ਤੇਰੇ ਉੱਤੇ ਮੋੜ ਦਿੱਤਾ ਅਤੇ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤ੍ਰ ਅਬਸ਼ਾਲੋਮ ਦੇ ਹੱਥ ਦਿੱਤਾ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ ਕਿਉਂ ਜੋ ਤੂੰ ਖ਼ੂਨੀ ਮਨੁੱਖ ਹੈਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖੂਨ ਨੂੰ ਤੇਰੇ ਉੱਤੇ ਮੋੜ ਦਿੱਤਾ ਹੈ, ਜਿਸ ਦੇ ਸਥਾਨ ਤੇ ਤੂੰ ਰਾਜਾ ਬਣਿਆ ਹੈਂ ਅਤੇ ਯਹੋਵਾਹ ਨੇ ਤੇਰਾ ਰਾਜ, ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਹੈ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ, ਕਿਉਂ ਜੋ ਤੂੰ ਖੂਨੀ ਮਨੁੱਖ ਹੈਂ!