2 Samuel 17:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, “ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।” ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿੱਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਆਖਿਆ, ਏਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ ਸੋ ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।