2 Samuel 17:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁੱਛਿਆ, “ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ?” ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, “ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।” ਤਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉੱਧਰ ਲੱਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਬਸ਼ਾਲੋਮ ਦੇ ਟਹਿਲੂਏ ਉਸ ਘਰ ਵਿੱਚ ਉਸ ਤੀਵੀਂ ਕੋਲ ਆਏ ਅਤੇ ਪੁੱਛਿਆ ਭਈ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਾਂ ਉਸ ਤੀਵੀਂ ਨੇ ਉਨ੍ਹਾਂ ਨੂੰ ਆਖਿਆ, ਓਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਜਾਂ ਉਨ੍ਹਾਂ ਨੇ ਓਹਨਾਂ ਨੂੰ ਭਾਲਿਆ ਅਰ ਨਾ ਲੱਭੇ ਤਾਂ ਯਰੂਸ਼ਲਮ ਨੂੰ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।