2 Samuel 17:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਹੀਥੋਫ਼ਲ ਨੇ ਡਿੱਠਾ ਭਈ ਮੇਰੀ ਸਲਾਹ ਨੂੰ ਨਹੀਂ ਵਰਤਿਆ ਤਾਂ ਉਸ ਨੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਉੱਤੇ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੁਧਾਰ ਕੇ ਆਪਣੇ ਆਪ ਨੂੰ ਫਾਹੇ ਦੇ ਦਿੱਤਾ ਅਤੇ ਮਰ ਗਿਆ ਅਤੇ ਆਪਣੇ ਪਿਉ ਦੀ ਸਮਾਧ ਵਿੱਚ ਦੱਬਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।