2 Samuel 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਯੋਆਬ ਨੂੰ ਕਿਹਾ, “ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਹਮਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿ ‘ਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਪਾਤਸ਼ਾਹ ਦੇ ਪੁੱਤ੍ਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਪਾਤਸ਼ਾਹ ਨੇ ਅਸਾਂ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇਤਈ ਨੂੰ ਤਕੀਦ ਨਾਲ ਆਖਿਆ ਸੀ ਭਈ ਧਿਆਨ ਰੱਖਣਾ ਸੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁੱਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਰਾਜਾ ਦੇ ਪੁੱਤਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਰਾਜਾ ਨੇ ਸਾਨੂੰ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇੱਤਈ ਨੂੰ ਆਖਿਆ ਸੀ ਕਿ ਧਿਆਨ ਰੱਖਣਾ ਜੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ।