2 Samuel 18:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਕਿਹਾ, “ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।” ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸ ਦੇ ਦਿਲ ਨੂੰ ਵਿੰਨ੍ਹ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਚਿਰ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਅਜੇ ਬਲੂਤ ਦੇ ਬਿਰਛ ਦੇ ਵਿਚਕਾਰ ਜੀਉਂਦਾ ਹੀ ਸੀ ਧਸਾ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ।