2 Samuel 18:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ। ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਉਹ ਆਦਮੀ ਇੱਕਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।” ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਰਾਖੇ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਖਬਰ ਕੀਤੀ ਸੋ ਪਾਤਸ਼ਾਹ ਨੇ ਆਖਿਆ, ਜੋ ਉਹ ਇਕੱਲਾ ਹੈ ਤਾਂ ਉਹ ਦੇ ਮੂੰਹ ਵਿੱਚ ਕੋਈ ਖਬਰ ਹੋਵੇਗੀ। ਉਹ ਤੁਰਦਾ ਤੁਰਦਾ ਨੇੜੇ ਢੁੱਕਦਾ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਖੇ ਨੇ ਪੁਕਾਰ ਕੇ ਰਾਜਾ ਨੂੰ ਖ਼ਬਰ ਕੀਤੀ ਸੋ ਰਾਜਾ ਨੇ ਆਖਿਆ, ਜੇ ਉਹ ਇਕੱਲਾ ਹੈ ਤਾਂ ਉਹ ਦੇ ਕੋਲ ਕੋਈ ਖ਼ਬਰ ਹੋਵੇਗੀ। ਉਹ ਭੱਜਦਾ-ਭੱਜਦਾ ਨੇੜੇ ਢੁੱਕਦਾ ਆਉਂਦਾ ਸੀ