2 Samuel 18:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ੍ਹ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, “ਹਾਏ, ਮੇਰੇ ਪੁੱਤਰ ਅਬਸ਼ਾਲੋਮ! ਓ ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਆ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜ੍ਹੀ ਦੇ ਉੱਤੇ ਸੀ ਰੋਂਦਾ ਰੋਂਦਾ ਚੜ੍ਹ ਗਿਆ ਅਤੇ ਚੜ੍ਹਦੀ ਵੇਰ ਇਉਂ ਆਖਦਾ ਜਾਂਦਾ ਸੀ, ਹਾਏ ਮੇਰੇ ਪੁੱਤ੍ਰ ਅਬਸ਼ਾਲੋਮ! ਹੇ ਮੇਰੇ ਪੁੱਤ੍ਰ, ਮੇਰੇ ਪੁੱਤ੍ਰ ਅਬਸ਼ਾਲੋਮ! ਚੰਗਾ ਹੁੰਦਾ ਜੇ ਕਦੀ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤ੍ਰ, ਮੇਰੇ ਪੁੱਤ੍ਰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!