2 Samuel 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਅਬਸ਼ਾਲੋਮ ਦਾਊਦ ਦੇ ਬੰਦਿਆਂ ਨੂੰ ਟੱਕਰ ਗਿਆ। ਅਬਸ਼ਾਲੋਮ ਬਚਣ ਲਈ ਆਪਣੇ ਖੋਤੇ ਉੱਤੇ ਚੜ੍ਹ ਗਿਆ, ਪਰ ਉਹ ਖੋਤਾ ਇੱਕ ਵੱਡੇ ਬੋਹੜ ਦੇ ਰੁੱਖ ਦੀਆਂ ਟਹਿਣੀਆਂ ਹੇਠੋਂ ਦੀ ਲੰਘਿਆ। ਟਹਿਣੀਆਂ ਬਹੁਤ ਸੰਘਣੀਆਂ ਸਨ ਅਤੇ ਅਬਸ਼ਾਲੋਮ ਦਾ ਸਿਰ ਉਨ੍ਹਾਂ ਵਿੱਚ ਅੜ ਗਿਆ। ਅਬਸ਼ਾਲੋਮ ਦਾ ਖੋਤਾ ਉਸ ਨੂੰ ਰੁੱਖ ਤੇ ਲਟਕਦਿਆਂ ਛੱਡ ਕੇ ਉਸ ਦੇ ਹੇਠੋਁ ਨਿਕਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਅਬਸ਼ਾਲੋਮ ਦਾਊਦ ਦੇ ਟਹਿਲੂਆ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਅੜ ਗਿਆ ਅਤੇ ਉਹ ਅਕਾਸ਼ ਅਤੇ ਧਰਤੀ ਦੇ ਵਿਚਕਾਰ ਲਮਕਦਾ ਰਹਿ ਗਿਆ ਅਰ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਅਬਸ਼ਾਲੋਮ ਦਾਊਦ ਦੇ ਸੇਵਕਾਂ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ। ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਫਸ ਗਿਆ ਅਤੇ ਉਹ ਆਕਾਸ਼ ਅਤੇ ਧਰਤੀ ਦੇ ਵਿਚਕਾਰ ਲਟਕਦਾ ਰਹਿ ਗਿਆ ਅਤੇ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ।