2 Samuel 19:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸ ਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਦਾ ਪੁੱਤ੍ਰ ਮਫ਼ੀਬੋਸ਼ਥ ਪਾਤਸ਼ਾਹ ਦੇ ਮਿਲਣ ਨੂੰ ਲਹਿ ਗਿਆ ਅਤੇ ਜਿਸ ਦਿਨ ਦਾ ਪਾਤਸ਼ਾਹ ਨਿੱਕਲਿਆ ਸੀ ਉਸ ਨੇ ਉਸ ਦਿਨ ਤੋੜੀ ਜਦ ਉਹ ਸੁਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾਹੜੀ ਸੁਵਾਰੀ ਸੀ ਅਤੇ ਨਾ ਹੀ ਆਪਣੇ ਲੀੜੇ ਧੁਵਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।